Send the following on WhatsApp
Continue to Chat----- *ਰਸਤਿਆਂ ਨਾਲ ਯਾਰੀ* ----- ਉਹ ਲੰਬੇ-ਲੰਬੇ ਕਦਮ ਭਰਦੇ ਹੋਏ ਚਲਦੇ ਪਏ ਸਨ। ਮੈਨੂੰ ਦੀਦਾਰ ਸਿੰਘ ਨੂੰ ਪਹਿਚਾਨਣ ਵਿਚ ਦੇਰ ਨਾ ਲੱਗੀ। "ਸਤਿ ਸ੍ਰੀ ਅਕਾਲ, ਸਿੰਘ ਸਾਹਿਬ" ਮੈਂ ਬੁਲਾਇਆ। ਮੇਰੇ ਵੱਲ ਮੁੜ੍ਹਦੇ ਹੋਏ ਦੇਖਦੇ ਹੀ ਉਨ੍ਹਾਂ ਦੇ ਬੁੱਲ੍ਹਾਂ 'ਤੇ ਮੀਠੀ ਜਿਹੀ ਮੁਸਕਰਾਹਟ ਆ ਗਈ। ਕੋਲ ਆਏ ਤੇ ਗਲਵਕੜੀ ਪਾ ਲਈ। "ਬਹੁਤ ਦਿਨਾਂ ਬਾਅਦ ਨਜ਼ਰ ਆਏ, ਸਭ ਠੀਕ ਤਾਂ ਹੈ?" ਮੈਂ ਪੁੱਛ ਲਿਆ। "ਸਭ ਵਾਹਿਗੁਰੂ ਦੀ ਕਿਰਪਾ ਹੈ, ਭਾਈ!" ਉਨ੍ਹਾਂ ਨੇ ਮੇਰੇ ਹੱਥ ਵਿਚ ਫੜੀ ਹੋਈ ਖੁੰਡੀ ਨੂੰ ਧਿਆਨ ਨਾਲ ਦੇਖਦੇ ਹੋਏ ਕਿਹਾ "ਤੁਸੀਂ ਲੋਕਾਂ ਨੇ ਹੀ ਦੂਜਾ ਰਸਤਾ ਪਕੜ ਲਿਆ ਹੈ, ਮੁਲਾਕਾਤ ਹੋਵੇ ਤਾਂ ਕਿਵੇਂ?" ਪਹਿਲਾਂ ਅਸੀਂ ਸਾਰੇ ਜਾਟ ਰੈਜੀਮੈਂਟ ਵੱਲ ਜਾਣ ਵਾਲੀ ਸੜਕ 'ਤੇ ਸੈਰ ਲਈ ਜਾਂਦੇ ਸੀ। ਹੌਲੀ-ਹੌਲੀ ਉਸ ਸੜਕ 'ਤੇ ਅਵਾਰਾ ਕੁੱਤੇ ਅਤੇ ਬਾਂਦਰਾਂ ਦਾ ਖੋਫ ਵੱਧ ਗਿਆ ਸੀ ਤੇ ਬਚਾਅ ਲਈ ਹੱਥ ਵਿਚ ਛੜੀ, ਖੁੰਡੀ ਜਾਂ ਗੁਲੇਲ ਲੈ ਕੇ ਚੱਲਣਾ ਪੈਂਦਾ ਸੀ। ਦੀਦਾਰ ਸਿੰਘ ਵੀ ਸਾਡੇ ਨਾਲ ਹੁੰਦੇ ਸਨ, ਪਰ ਉਨ੍ਹਾਂ ਨੇ ਕਦੇ ਵੀ ਛੜੀ ਜਾਂ ਗੁਲੇਲ ਨਹੀਂ ਫੜੀ। ਉਹ ਨਿਰਭੈ ਹੋ ਕੇ ਸਾਡੇ ਅੱਗੇ-ਅੱਗੇ ਚਲਦੇ ਸਨ ਤੇ ਸਾਨੂੰ ਵੀ ਛੜੀ ਦੀ ਵਰਤੋਂ ਕਰਨ ਲਈ ਮਨ੍ਹਾ ਕਰਦੇ ਸਨ। ਬਾਂਦਰਾਂ ਦੇ ਰਸਤੇ ਚਲਦੇ ਲੋਕਾਂ ਨੂੰ ਕੱਟਣ ਦੀਆਂ ਘਟਨਾਵਾਂ ਵੱਧ ਰਹੀਆਂ ਸਨ। ਅੰਤ ਵਿਚ ਅਸੀਂ 'ਮਾਰਨਿੰਗ ਵਾਕ' ਲਈ ਜਾਟ ਰੈਜੀਮੈਂਟ ਵਾਲੀ ਸੜਕ ਨੂੰ ਛੱਡ ਕੇ ਕੰਪਨੀ ਬਾਗ ਵੱਲ ਜਾਣ ਲਈ ਫੈਸਲਾ ਕੀਤਾ ਸੀ। ਉਦੋਂ ਤੋਂ ਹੀ ਸਾਡਾ ਤੇ ਦੀਦਾਰ ਸਿੰਘ ਦਾ ਸਾਥ... *ਪੂਰੀ ਕਹਾਣੀ ਪੜ੍ਹਨ ਲਈ:* https://punjabistories.com/rasteya-naal-yari/ *Punjabi Story ਦੀ ਐਪ (application) ਡਾਊਨਲੋਡ ਕਰਨ ਲਈ*: https://play.google.com/store/apps/details?id=com.punjabistories *Punjabi Stories ਦੀ iOS App ਡਾਊਨਲੋਡ ਕਰਨ ਲਈ*: https://itunes.apple.com/us/app/punjabi-stories-app/id1438099046